ਭਾਨਾ ਸਿੱਧੂ ਦਾ ਭਰਾ ਮੀਡੀਆ ਸਾਹਮਣੇ ਫੁੱਟ-ਫੁੱਟ ਰੋਇਆ

Spread the love

ਸੋਸ਼ਲ ਮੀਡੀਆ ਰਾਹੀਂ ਪ੍ਰਸਿੱਧੀ ਖੱਟਣ ਵਾਲੇ ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੰਘੀ ਸ਼ਾਮ ਲੁਧਿਆਣਾ ਅਦਾਲਤ ਤੋਂ ਰਾਹਤ ਮਿਲੀ ਗਈ। ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲਈ, ਉਨ੍ਹਾਂ ਨੂੰ ਇੱਕ ਮਾਮਲੇ ‘ਚ 50,000 ਦੇ ਬਾਂਡ ਭਰਨ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਨਾ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਸੀ। ਯੂਟਿਊਬਰ ਕਾਕਾ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379 ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕਰ ਉਸਨੂੰ ਮੁੜ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਚੇਨੀ ਖੋਹਣ ਦੇ ਮਾਮਲੇ ‘ਚ ਇਹ ਐਫ.ਆਈ.ਦਰਜ ਕੀਤੀ ਗਈ ਹੈ।

 

ਇਹ ਹੈ ਪੂਰਾ ਲੁਧਿਆਣਾ ਤੋਂ ਪੂਰਾ ਮਾਮਲਾ ——ਕਾਬਲੇਗੌਰ ਹੈ ਕਿ ਚੰਡੀਗੜ੍ਹ ਦੀ ਇਕ ਮਹਿਲਾ ਟਰੈਵਲ ਏਜੰਟ ਗੁਰਪ੍ਰੀਤ ਕੌਰ ਨੇ ਭਾਨਾ ਸਿੱਧੂ ‘ਤੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਨਾ ਸਿੱਧੂ ਸੋਸ਼ਲ ਮੀਡੀਆ ‘ਤੇ ਟਰੈਵਲ ਏਜੰਟਾਂ ਖ਼ਿਲਾਫ਼ ਬੋਲਦਾ ਹੈ। ਉਸ ਨੇ ਧਮਕੀ ਵੀ ਦਿੱਤੀ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਉਹ ਏਜੰਟਾਂ ਦੇ ਘਰਾਂ ਦੇ ਬਾਹਰ ਧਰਨਾ ਦਵੇਗਾ। ਮਹਿਲਾ ਨੇ ਇਲਜ਼ਾਮ ਲਾਏ ਨੇ ਕਿ ਭਾਨਾ ਸਿੱਧੂ ਨੇ 30 ਅਗਸਤ ਨੂੰ ਫੋਨ ਕਰਕੇ 10,000 ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ ਤਾਂ ਹੀ ਉਹ ਧਰਨੇ ਵਾਲੀ ਥਾਂ ਤੋਂ ਵਾਹਨ ਵਾਪਸ ਲੈ ਜਾਣਗੇ।

ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ। ਭਾਨਾ ਦਾ ਕਹਿਣਾ ਹੈ ਕਿ ਉਸ ਨੇ ਔਰਤ ਤੋਂ ਪੈਸੇ ਨਹੀਂ ਮੰਗੇ। ਭਾਨਾ ਦੇ ਵਕੀਲ ਨੇ ਕਿਹਾ ਕਿ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਸ ਦਾ ਇਹ ਵੀ ਕਹਿਣਾ ਕਿ ਉਸਨੂੰ ਕਾਨੂੰਨ ’ਤੇ ਭਰੋਸਾ ਹੈ। ਕਿਹਾ ਜਾ ਰਿਹਾ ਕਿ ਹਾਸਿਲ ਜਾਣਕਾਰੀ ਮੁਤਾਬਕ ਟਰੈਵਲ ਏਜੰਟ ਔਰਤ ਨੇ ਪੁਲਿਸ ਨੂੰ ਰਿਕਾਰਡਿੰਗ ਵੀ ਦਿੱਤੀ ਸੀ, ਜਿਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੈਕਟਰ – 32ਏ ਵਿੱਚ ਰਹਿਣ ਵਾਲੀ ਔਰਤ ਮਾਡਲ ਟਾਊਨ ਵਿੱਚ ਇਮੀਗ੍ਰੇਸ਼ਨ ਦਫ਼ਤਰ ਚਲਾਉਂਦੀ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

 

ਮਹਿਲਾ ਨੇ 5 ਮਹੀਨੇ ਪੁਰਾਣੇ ਮਾਮਲੇ ਦੀ ਰਿਕਾਰਡਿੰਗ ਪੁਲਿਸ ਨੂੰ ਕੀਤੀ ਪੇਸ਼—-ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਭਾਨਾ ਦੇ ਸਮਰਥਕਾਂ ਨੇ ਥਾਣੇ ਦੇ ਬਾਹਰ ਵੀ ਆਪਣਾ ਗੁੱਸਾ ਜ਼ਾਹਰ ਕੀਤਾ। ਸ਼ਿਕਾਇਤਕਰਤਾ ਔਰਤ ਗੁਰਪ੍ਰੀਤ ਕੌਰ ਸੈਕਟਰ-32ਏ ਦੀ ਵਸਨੀਕ ਹੈ। ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ।

Leave a Reply

Your email address will not be published. Required fields are marked *