ਮਾਨ ਸਰਕਾਰ ਕਿਸਾਨਾਂ ਨਾਲ ਡੱਟਕੇ ਖੜੀ , ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਕੀਤਾ ਅਲਰਟ

Spread the love

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਕਿਸਾਨਾਂ ਨਾਲ ਡੱਟ ਕੇ ਖਰੀ ਹੈ। ਇਸ ਮੌਕੇ ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਕੀਤਾ  ਹੈ। ਇਸ ਤੋਂ ਇਲਾਵਾ ਪੰਜਾਬ ਨਾਲ ਲੱਗਦੇ ਹਰਿਆਣਾ ਬਾਰਡਰਾਂ ਉਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਹੈ।

ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਡਾਕਟਰਾਂ ਤੇ ਸਟਾਫ ਨੂੰ ਵੀ ਹਸਪਤਾਲਾਂ ‘ਚ ਹੀ ਰਹਿਣ ਨੂੰ ਕਿਹਾ ਹੈ। ਦੱਸ ਦਈਏ ਕਿ ਇਸ ਪੁਲਿਸ ਕਾਰਵਾਈ ‘ਚ ਕਿਸਾਨ ਗੰਭੀਰ ਜ਼ਖਮੀ ਹੋ ਰਹੇ ਹਨ। ਪੰਜਾਬ ਸਰਕਾਰ ਨੇ  ਹਰਿਆਣਾ ਸਰਕਾਰ ਨੂੰ ਵੀ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਨਾ ਛੱਡਣ ਦੀ ਮੰਗ ਕੀਤੀ ਹੈ। ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਹਸਪਤਾਲ ਅਲਰਟ ਉਤੇ ਕੀਤਾ ਗਿਆ ਹੈ।

ਕਿਸਾਨਾਂ ਦੇ ‘ਦਿੱਲੀ ਚਲੋ’ ਰੋਸ ਮਾਰਚ ‘ਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਅੰਬਾਲਾ ਦੇ ਸ਼ੰਭੂ ਸਰਹੱਦ ‘ਤੇ ਲਗਾਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਸ਼ੰਭੂ ਸਰਹੱਦ ਨੇੜੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਿਸਾਨਾਂ ਨੇ ਸੀਮਿੰਟ ਦੇ ਬਣੇ ਬੈਰੀਅਰਾਂ ਨੂੰ ਹਟਾਉਣ ਲਈ ਟਰੈਕਟਰਾਂ ਦੀ ਵਰਤੋਂ ਕੀਤੀ। ਧਰਨਾਕਾਰੀ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਘੱਗਰ ਨਦੀ ਦੇ ਪੁਲ ’ਤੇ ਹਰਿਆਣਾ ਪੁਲੀਸ ਵੱਲੋਂ ਬੈਰੀਕੇਡ ਦੇ ਹਿੱਸੇ ਵਜੋਂ ਇਹ ਬੈਰੀਅਰ ਲਾਏ ਗਏ ਸਨ।

Leave a Reply

Your email address will not be published. Required fields are marked *