ਸੀਮਿੰਟ ਦੀਆਂ ਸਲੈਬਾਂ ਧੂਹ ਕੇ ਲੈ ਗਏ ਕਿਸਾਨ, ਦੇਖੋ ਮੌਕੇ ਦੇ ਹਾਲਾਤ

Spread the love

ਕਿਸਾਨ ਆਗੂਆਂ ਅਤੇ ਕੇਂਦਰ ਵਿਚਕਾਰ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ, ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਮੰਗਲਵਾਰ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਬਹੁ-ਪੱਧਰੀ ਬੈਰੀਅਰ, ਕੰਕਰੀਟ ਬੈਰੀਅਰ, ਲੋਹੇ ਦੀਆਂ ਰਾਡਾਂ ਲਗਾਈਆਂ ਗਈਆਂ। ਮੇਖਾਂ ਅਤੇ ਕੰਟੇਨਰ ਦੀਵਾਰਾਂ ਲਗਾ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਅਤੇ ਪੰਜਾਬ ਦੇ ਕਿਸਾਨਾਂ ਵਿਚਾਲੇ ਝੜਪ ਹੋ ਗਈ ਹੈ। ਕਿਸਾਨਾਂ ਅਤੇ ਪੁਲਿਸ ਵਿਚਾਲੇ ਆਹਮੋ-ਸਾਹਮਣੇ ਝੜਪ ਹੋ ਗਈ, ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ। ਦੋਵਾਂ ਪਾਸਿਆਂ ਤੋਂ ਭਾਰੀ ਲਾਠੀਚਾਰਜ ਹੋਇਆ। ਦੋ ਘੰਟੇ ਤੋਂ ਲਗਾਤਾਰ ਟਕਰਾਅ ਚੱਲ ਰਿਹਾ ਹੈ। ਸ਼ੰਭੂ ਬਾਰਡਰ ਤੋਂ ਬਾਅਦ ਹੁਣ ਜੀਂਦ ਬਾਰਡਰ ‘ਤੇ ਪੰਜਾਬ ਦੇ ਕਿਸਾਨਾਂ ਦੀ ਹਰਿਆਣਾ ਪੁਲਿਸ ਨਾਲ ਝੜਪ, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ।

 

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ‘ਚ ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬੀਕਾਨੇਰ ਦੇ ਪੁਲਿਸ ਇੰਸਪੈਕਟਰ ਜਨਰਲ ਓਮ ਪ੍ਰਕਾਸ਼ ਨੇ ਕਿਹਾ ਕਿ ਹਨੂੰਮਾਨਗੜ੍ਹ, ਸ੍ਰੀਗੰਗਾਨਗਰ ਅਤੇ ਅਨੂਪਗੜ੍ਹ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ 24 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਨੂੰਮਾਨਗੜ੍ਹ, ਸ਼੍ਰੀਗੰਗਾਨਗਰ ਅਤੇ ਅਨੂਪਗੜ੍ਹ ਦੀਆਂ ਸਰਹੱਦਾਂ ‘ਤੇ ਦਸ ਚੌਕੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਰਾਜਪੁਰਾ – ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਵੇਰ ਤੋਂ ਹੀ 13 ਫਰਵਰੀ ਨੂੰ ਦਿੱਲੀ ਆਪਣੇ ਹੱਕੀ ਮੰਗਾਂ ਲਈ ਜਾਣਾ ਸੀ ਪਰ ਹਰਿਆਣਾ ਸਰਕਾਰ ਵੱਲੋਂ ਵੱਡੇ ਵੱਡੇ ਬੈਰੀਕੇਡਸ ਲਗਾ ਕੇ ਕਿਸਾਨਾਂ ਨੂੰ ਰੋਕਿਆ ਗਿਆ ਹੈ ਅਤੇ ਕਿਸਾਨਾਂ ਦੇ ਉਤੇ ਅੱਥਰੂ ਗੈਸ ਅਤੇ ਗੋਲੀਆਂ ਚਲਾ ਕੇ ਉਹਨਾਂ ਨੂੰ ਫੱਟੜ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿੱਚ 14 ਦੇ ਕਰੀਬ ਕਿਸਾਨ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ 108 ਐਬੂਲੈਂਸ ਰਾਹੀਂ ਇਲਾਜ ਲਈ ਲਿਆਂਦੇ ਗਏ ਜਿਨਾਂ ਦਾ ਇਲਾਜ ਚੱਲ ਰਿਹਾ ਹੈ। ਇਨਾਂ ਨੇ ਆਪਣੀ ਹੱਡਬੀਤੀ ਸੁਣਾਉਂਦੇ ਹੋਏ ਦੱਸਿਆ ਕਿ ਅਸੀਂ ਦਿੱਲੀ ਆਪਣਾ ਹੱਕ ਮੰਗਣ ਲਈ ਜਾ ਰਹੇ ਸੀ ਪਰ ਹਰਿਆਣਾ ਪੁਲਿਸ ਵੱਲੋਂ ਡਰੋਨ ਦੇ ਰਾਹੀਂ ਸਾਡੇ ਉੱਪਰ ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਹਨ ਕਈ ਕਿਸਾਨਾਂ ਦੇ ਟਾਂਕੇ ਲੱਗੇ ਹਨ। ਕਈਆਂ ਦੀਆਂ ਲੱਤਾਂ ਫੱਟੜ ਹੋ ਗਈਆਂ ਹਨ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਜਿਹੜੇ ਇਲਾਜ ਹਨ। ਸ਼ੰਭੂ ਬਾਰਡਰ ਦੇ ਉੱਪਰ ਸਵੇਰ ਤੋਂ ਹੀ ਖਿੱਚੋ ਤਾਣੀ ਚੱਲ ਰਹੀ ਹੈ

Leave a Reply

Your email address will not be published. Required fields are marked *