Farmers ਹੋਵੇਗਾ ਵੱਡਾ ਨੁਕਸਾਨ ਨਵੀਂ ਮੁਸੀਬਤ, | Jagjit Dallewal

Spread the love

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੁਪੁਰ ਵੱਲੋਂ ਕਿਸਾਨਾਂ ਦੇ ਖੇਤਾਂ ‘ਚ ਪੀਐੱਸਪੀਸੀਐੱਲ ਵੱਲੋਂ ਕੱਢੀ ਜਾ ਰਹੀ ਨਵੀਂ ਲਾਈਨ ਦੇ ਵਿਰੋਧ ਵਿਚ ਲਾਇਆ ਪੱਕਾ ਮੋਰਚਾ ਅੱਜ ਦਸਵੇਂ ਦਿਨ ਵਿੱਚ ਦਾਖਲ ਹੋ ਗਿਆ। ਕਿਸਾਨਾਂ ਦੇ ਸੰਘਰਸ਼ ਨੂੰ ਹੁਲਾਰਾ ਦੇਣ ਲਈ ਯੁਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਪੁੱਜਬਲਦੇਵ ਸਿੰਘ ਸਿੱਧੂ, ਭੀਖੀ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੁਪੁਰ ਵੱਲੋਂ ਕਿਸਾਨਾਂ ਦੇ ਖੇਤਾਂ ‘ਚ ਪੀਐੱਸਪੀਸੀਐੱਲ ਵੱਲੋਂ ਕੱਢੀ ਜਾ ਰਹੀ ਨਵੀਂ ਲਾਈਨ ਦੇ ਵਿਰੋਧ ਵਿਚ ਲਾਇਆ ਪੱਕਾ ਮੋਰਚਾ ਅੱਜ ਦਸਵੇਂ ਦਿਨ ਵਿੱਚ ਦਾਖਲ ਹੋ ਗਿਆ। ਕਿਸਾਨਾਂ ਦੇ ਸੰਘਰਸ਼ ਨੂੰ ਹੁਲਾਰਾ ਦੇਣ ਲਈ ਯੁਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਸਕੀਮਾਂ ਲਾਗੂ ਕਰਦੀ ਰਹਿੰਦੀ ਹੈ ਜੋ ਕਿ ਕਿਸਾਨ ਮਾਰੂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਨਾਲ ਸਮਝੌਤਾ ਕਰੇ ਬਗੈਰ ਕਿਸਾਨਾਂ ਦੀ ਜ਼ਮੀਨ ਅੇਕਵਾਇਰ ਨਹੀਂ ਕਰ ਸਕਦੀ ਪਰ ਇੱਥੇ ਕਿਸੇ ਨੂੰ ਦੱਸੇ ਬਗੈਰ ਕਿਸਾਨ ਦੇ ਖੇਤ ਵਿੱਚ ਦੋ ਵੱਡੇ ਪੌਲ ਖੜ੍ਹੇ ਕਰਨ ਦੀ ਤਿਆਰੀ ਖਿੱਚ ਦਿੱਤੀ। ਜਦੋਂ ਕਿਸਾਨਾਂ ਨੇ ਇਸ ਦਾ ਵਿਰੋਧ ਕਰਨਾ ਚਾਹਿਆ ਤਾਂ ਭਾਰੀ ਪੁਲਿਸ ਫੋਰਸ ਨਾਲ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।ਉਨਾਂ੍ਹ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਕਿਸਾਨ ਹੱਡ ਚੀਰਵੀਂ ਠੰਢ ਵਿੱਚ ਪੱਕਾ ਮੋਰਚਾ ਲਾਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਡੰਡੇ ਦੇ ਜ਼ੋਰ ‘ਤੇ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਗੁਰਚਰਨ ਸਿੰਘ ਭੀਖੀ ਨੇ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਪਿਛਲੇ 10 ਦਿਨਾਂ ਤੋਂ ਧਰਨਾ ਲਾਉਣ ਦੇ ਬਾਵਜੂਦ ਵੀ ਸਰਕਾਰ ਜਾਂ ਵਿਭਾਗ ਅਜੇ ਤਕ ਕਿਸੇ ਸਿੱਟੇ ‘ਤੇ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਦਾ ਡੱਟ ਕੇ ਸਾਥ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਕਿਸੇ ਵੱਡੇ ਪ੍ਰਰਾਜੈਕਟਾਂ ਵਿੱਚ ਬਦਲ ਦੇਣੀਆਂ ਚਾਹੁੰਦੀਆਂ ਹਨ।ਉਨਾਂ੍ਹ ਕਿਹਾ ਕਿ ਸਰਕਾਰਾਂ ਕਿਸਾਨ ਨੂੰ ਮਜਦੂਰ ਬਨਾਉਣ ਲਈ ਆਤੁਰ ਹਨ ਤਾਂ ਕਿਸਾਨਾਂ ਨੂੰ ਵੱਡੇ ਲੋਕ ਸੰਘਰਸ਼ਾਂ ਲਈ ਤਿਆਰ ਰਹਿਣਾ ਚਾਹੀਦਾ ਹੈ।

Leave a Reply

Your email address will not be published. Required fields are marked *